ਆਸਟਰੇਲੀਆ ਹੱਥੋਂ ਹਾਰ ਕੇ ਭਾਰਤ ਡਬਲਿਊਟੀਸੀ ਫਾਈਨਲ ’ਚੋਂ ਬਾਹਰ

ਆਸਟਰੇਲੀਆ ਹੱਥੋਂ ਹਾਰ ਕੇ ਭਾਰਤ ਡਬਲਿਊਟੀਸੀ ਫਾਈਨਲ ’ਚੋਂ ਬਾਹਰ

ਸਿਡਨੀ, 6 ਜਨਵਰੀ- ਆਪਣੇ ਸਟਾਰ ਖਿਡਾਰੀਆਂ ਦੀ ਖਰਾਬ ਲੈਅ ਨਾਲ ਜੂਝ ਰਹੀ ਭਾਰਤੀ ਟੀਮ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ’ਚ ਆਸਟਰੇਲੀਆ ਹੱਥੋਂ ਛੇ ਵਿਕਟਾਂ ਦੀ ਹਾਰ ਦਾ ਸਾਹਮਣਾ ਕਰਨ ਮਗਰੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਦੇ ਫਾਈਨਲ ’ਚੋਂ ਬਾਹਰ ਹੋ ਗਈ ਹੈ, ਜਦਕਿ ਆਸਟਰੇਲੀਆ ਇਸ ਜਿੱਤ ਨਾਲ 10 ਸਾਲ ਬਾਅਦ ਬਾਰਡਰ-ਗਾਵਸਕਰ ਟਰਾਫੀ 3-1 ਨਾਲ […]

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਸਕਦੇ ਨੇ ਅਸਤੀਫਾ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਸਕਦੇ ਨੇ ਅਸਤੀਫਾ

ਓਟਵਾ, 6 ਜਨਵਰੀ- ਮੀਡੀਆ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿੱਚ ਅੰਦਰੂਨੀ ਵਿਵਾਦ ਤੇ ਲੋਕਪ੍ਰਿਅਤਾ ਘੱਟਣ ਕਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਹਫ਼ਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ‘ਗਲੋਬ ਐਂਡ ਮੇਲ’ ਅਖ਼ਬਾਰ ਨੇ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਪੱਸ਼ਟ ਨਹੀਂ […]

ਕਿਸਾਨ ਅੰਦੋਲਨ: ਪੰਜਾਬ ਸਰਕਾਰ ਨੇ ਗੱਲਬਾਤ ਸ਼ੁਰੂ ਹੋਣ ਦੀ ਆਸ ਪ੍ਰਗਟਾਈ

ਕਿਸਾਨ ਅੰਦੋਲਨ: ਪੰਜਾਬ ਸਰਕਾਰ ਨੇ ਗੱਲਬਾਤ ਸ਼ੁਰੂ ਹੋਣ ਦੀ ਆਸ ਪ੍ਰਗਟਾਈ

ਨਵੀਂ ਦਿੱਲੀ, 6 ਜਨਵਰੀ- ਪੰਜਾਬ ਤੇ ਹਰਿਆਣਾ ਵਿਚਾਲੇ ਖਨੌਰੀ ਬਾਰਡਰ ’ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇਕ ਵਫ਼ਦ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ ਅਧਿਕਾਰਤ ਪ੍ਰਾਪਤ ਕਮੇਟੀ ਨਾਲ ਮੁਲਾਕਾਤ ਕਰੇਗਾ। ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚ 70 ਸਾਲਾ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਹਨ ਜੋ ਪਿਛਲੇ 40 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ ਅਤੇ […]

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ

ਚੰਡੀਗੜ੍ਹ, 6 ਜਨਵਰੀ- ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ […]

ਡੱਲੇਵਾਲ ਨੇ ਸੁਪਰੀਮ ਕੋਰਟ ਦੀ ਉੱਚ ਤਾਕਤੀ ਕਮੇਟੀ ਦੀ ਇਲਾਜ ਸਬੰਧੀ ਬੇਨਤੀ ਨਕਾਰੀ

ਡੱਲੇਵਾਲ ਨੇ ਸੁਪਰੀਮ ਕੋਰਟ ਦੀ ਉੱਚ ਤਾਕਤੀ ਕਮੇਟੀ ਦੀ ਇਲਾਜ ਸਬੰਧੀ ਬੇਨਤੀ ਨਕਾਰੀ

ਪਾਤੜਾਂ, 6 ਜਨਵਰੀ- ਕਿਸਾਨੀ ਮਸਲਿਆਂ ਨੂੰ ਘੋਖਣ ਲਈ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਜਸਟਿਸ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਉੱਚ ਤਾਕਤੀ ਕਮੇਟੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਅੱਜ ਬਾਅਦ ਦੁਪਹਿਰ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕੀਤੀ। ਕਮੇਟੀ ਨੇ ਡੱਲੇਵਾਲ ਨੂੰ ਇਲਾਜ ਕਰਵਾਉਣ ਜਾਂ ਫਿਰ ਹਲਕੀ […]