ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ: ਟਰੰਪ

ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ: ਟਰੰਪ

ਵਾਸ਼ਿੰਗਟਨ, 16 ਅਕਤੂਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ ਮੁਤਾਬਕ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਇਸ ਭਰੋਸੇ ਨੂੰ ਮਾਸਕੋ ’ਤੇ ਆਲਮੀ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ‘ਵੱਡੀ ਪੇਸ਼ਕਦਮੀ’ ਦੱਸਿਆ ਹੈ। […]

ਸੁਪਰੀਮ ਕੋਰਟ ਵੱਲੋਂ ਗ੍ਰੀਨ ਪਟਾਕੇ ਦਿੱਲੀ-ਐੱਨਸੀਆਰ ਵਿਚ ਵੇਚਣ ਤੇ ਚਲਾਉਣ ਦੀ ਖੁੱਲ੍ਹ

ਸੁਪਰੀਮ ਕੋਰਟ ਵੱਲੋਂ ਗ੍ਰੀਨ ਪਟਾਕੇ ਦਿੱਲੀ-ਐੱਨਸੀਆਰ ਵਿਚ ਵੇਚਣ ਤੇ ਚਲਾਉਣ ਦੀ ਖੁੱਲ੍ਹ

ਨਵੀਂ ਦਿੱਲੀ, 15 ਅਕਤੂਬਰ : ਸੁਪਰੀਮ ਕੋਰਟ ਨੇ ਦੀਵਾਲੀ ਮੌਕੇ ਦਿੱਲੀ ਐੱਨਸੀਆਰ ਵਿਚ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਚੀਫ਼ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ.ਵਿਨੋਦ ਚੰਦਰਨ ਦੇ ਬੈਂਚ ਨੇ ਗ੍ਰੀਨ ਪਟਾਕਿਆਂ ’ਤੇ ਲੱਗੀ ਪਾਬੰਦੀ ਵਿਚ ਛੋਟ ਦਿੰਦਿਆਂ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦੀ ਸਾਂਝੀ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ।ਬੈਂਚ ਨੇ […]

ਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇ

ਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇ

ਚੰਡੀਗੜ੍ਹ, 15 ਅਕਤੂਬਰ : ਰਾਜ ਸਭਾ ਵਿਚ ਪੰਜਾਬ ਦੀ ਇਕੋ ਇਕ ਸੀਟ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਦੇ 200 ਤੋਂ ਵੱਧ ਮੁਲਾਜ਼ਮ ਸੈਕਟਰ 3 ਪੁਲੀਸ ਥਾਣੇ ਦੇ ਬਾਹਰ ਤਾਇਨਾਤ ਹਨ। ਇਨ੍ਹਾਂ ਪੁਲੀਸ ਮੁਲਾਜ਼ਮਾਂ ਵੱਲੋਂ ਚਤੁਰਵੇਦੀ ਦੇ ਥਾਣੇ ’ਚੋਂ ਬਾਹਰ ਆਉਣ ਦੀ ਬੇਸਬਰੀ ਨਾਲ ਉਡੀਕ ਕੀਤੀ […]

ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰ

ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰ

ਗੁਰਦਾਸਪੁਰ, 15 ਅਕਤੂਬਰ : ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ ਡੀਸੀ ਦਫ਼ਤਰ ਦੀ ਪਾਇਲਟ ਨਾਲ ਸਾਹਮਣਿਓਂ ਗਲਤ ਸਾਈਡ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ । ਹਾਦਸੇ ਵਿੱਚ ਚਾਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ ਅਤੇ […]

ਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆ

ਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆ

ਕੁਰੂਕਸ਼ੇਤਰ, 14 ਅਕਤੂਬਰ : ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਥੱਪੜ ਮਾਰਨ ਤੋਂ ਬਾਅਦ ਕੁਰੂਕਸ਼ੇਤਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਉਨ੍ਹਾਂ ਦੀ ਯੂਨੀਅਨ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਕਿਸਾਨ ਸੁਚਾਰੂ ਖਰੀਦ ਪ੍ਰਕਿਰਿਆ ਦੀ ਮੰਗ ਕਰਦੇ ਹੋਏ ਮਿੰਨੀ ਸਕੱਤਰੇਤ ਵਿੱਚ […]