ਸੀਬੀਆਈ ਵੱਲੋਂ ਨੀਟ-ਯੂਜੀ ਵਿੱਚ ਬੇਨੇਮੀਆਂ ਦੀ ਜਾਂਚ ਸ਼ੁਰੂ

ਸੀਬੀਆਈ ਵੱਲੋਂ ਨੀਟ-ਯੂਜੀ ਵਿੱਚ ਬੇਨੇਮੀਆਂ ਦੀ ਜਾਂਚ ਸ਼ੁਰੂ

ਨਵੀਂ ਦਿੱਲੀ, 23 ਜੂਨ- ਸੀਬੀਆਈ ਨੇ ਪੰਜ ਮਈ ਨੂੰ ਕਰਵਾਈ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਕਰਵਾਉਣ ਵਿਚ ਬੇਨੇਮੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਇਸ ਮਾਮਲੇ ’ਤੇ ਨਵਾਂ ਕੇਸ ਦਰਜ ਕੀਤਾ ਹੈ। ਦੱਸਣਾ ਬਣਦਾ ਹੈ ਕਿ ਲਗਪਗ 24 ਲੱਖ ਵਿਦਿਆਰਥੀਆਂ ਨੇ ਮੈਡੀਕਲ ਦਾਖਲਾ ਪ੍ਰੀਖਿਆ ਦਿੱਤੀ ਹੈ। ਨੀਟ ਪ੍ਰੀਖਿਆ ਲੀਕ ਹੋਣ […]

ਯੂਕੇ: ਮਾਨਚੈਸਟਰ ਹਵਾਈ ਅੱਡੇ ’ਤੇ ਬਿਜਲੀ ਦੀ ਖਰਾਬੀ ਕਾਰਨ ਕਈ ਉਡਾਣਾਂ ਰੱਦ

ਲੰਡਨ, 23 ਜੂਨ- ਮਾਨਚੈਸਟਰ ਹਵਾਈ ਅੱਡੇ ’ਤੇ ਅੱਜ ਸਵੇਰੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਉਡਾਣਾਂ ਵਿਚ ਵੱਡੇ ਪੱਧਰ ’ਤੇ ਵਿਘਨ ਪਿਆ। ਇਸ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਹਵਾਈ ਅੱਡੇ ਦੀ ਪ੍ਰੈਸ ਰਿਲੀਜ਼ ਅਨੁਸਾਰ ਬਿਜਲੀ ਜਾਣ ਕਾਰਨ ਟਰਮੀਨਲ 1 ਅਤੇ 2 ਤੋਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਅੱਜ ਇਨ੍ਹਾਂ ਟਰਮੀਨਲਾਂ ਤੋਂ ਯਾਤਰਾ ਕਰਨ ਵਾਲੇ […]

ਹਰਿਮੰਦਰ ਸਾਹਿਬ ਸਮੂਹ ’ਚ ਯੋਗ ਕਰਨ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ, 23 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ […]

ਟੀ-20 ਵਿਸ਼ਵ ਕੱਪ: ਕਮਿੰਸ ਦੀ ਹੈਟ੍ਰਿਕ ਸਦਕਾ ਆਸਟਰੇਲੀਆ ਜੇਤੂ

ਟੀ-20 ਵਿਸ਼ਵ ਕੱਪ: ਕਮਿੰਸ ਦੀ ਹੈਟ੍ਰਿਕ ਸਦਕਾ ਆਸਟਰੇਲੀਆ ਜੇਤੂ

ਨੌਰਥ ਸਾਊਂਡ (ਐਂਟੀਗੁਆ ਐਂਡ ਬਰਬੂਡਾ), 22 ਜੂਨ- ਤੇਜ਼ ਗੇਂਦਬਾਜ਼ ਪੈਟ ਕਮਿੰਸ ਦੀ ਹੈਟ੍ਰਿਕ ਅਤੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਦੇ ਤੇਜ਼-ਤਰਾਰ ਨਾਬਾਦ ਨੀਮ ਸੈਂਕੜੇ ਸਦਕਾ ਆਸਟਰੇਲੀਆ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਵਿੱਚ ਸੁਪਰ-8 ਗੇੜ ਦੇ ਇੱਕ ਮੈਚ ਦੌਰਾਨ ਬੰਗਲਾਦੇਸ਼ ਨੂੰ 28 ਦੌੜਾਂ ਨਾਲ ਹਰਾ ਦਿੱਤਾ। ਮੀਂਹ ਤੋਂ ਪ੍ਰਭਾਵਿਤ ਇਸ ਮੈਚ ਵਿੱਚ ਆਸਟਰੇਲੀਆ ਨੂੰ ਡਕਵਰਥ ਲੂੁਈਸ […]

ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ

ਜਨੇਵਾ : ਸਵਿਟਜ਼ਰਲੈਂਡ ਦੀ ਅਦਾਲਤ ਨੇ ਕਰੋੜਪਤੀ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ […]