ਮਹਿਲਾ ਕਾਂਸਟੇਬਲ ਨੇ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ

ਮਹਿਲਾ ਕਾਂਸਟੇਬਲ ਨੇ ਹਵਾਈ ਅੱਡੇ ’ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ

ਚੰਡੀਗੜ੍ਹ, 7 ਜੂਨ- ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਨਵੀਂ ਸੰਸਦ ਮੈਂਬਰ ਚੁਣੀ ਕੰਗਨਾ ਰਣੌਤ ਦੇ ਅੱਜ ਇਥੇ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਨੇ ਕਥਿਤ ਤੌਰ ’ਤੇ ਥੱਪੜ ਮਾਰਿਆ। ਮਹਿਲਾ ਕਾਂਸਟੇਬਲ, ਜਿਸ ਦਾ ਅਜੇ ਤੱਕ ਅਧਿਕਾਰਤ ਤੌਰ ’ਤੇ ਨਾਮ ਨਹੀਂ ਦੱਸਿਆ ਗਿਆ, ਕੰਗਨਾ ਵੱਲੋਂ ਕਿਸਾਨ ਅੰਦੋਲਨ […]

ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਨਾਲ ਡਟੀਆਂ

ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਨਾਲ ਡਟੀਆਂ

ਚੰਡੀਗੜ੍ਹ, 7 ਜੂਨ- ਕਿਸਾਨ ਯੂਨੀਅਨਾਂ ਨੇ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਖੜਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਅੱਤਲ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। […]

ਪਾਕਿਸਤਾਨ: ਸੂਬਾ ਪੰਜਾਬ ਦੀ ਵਿਧਾਨ ਸਭਾ ’ਚ ਮੈਂਬਰ ਹੁਣ ਬੋਲ ਸਕਣਗੇ ਪੰਜਾਬੀ

ਪਾਕਿਸਤਾਨ: ਸੂਬਾ ਪੰਜਾਬ ਦੀ ਵਿਧਾਨ ਸਭਾ ’ਚ ਮੈਂਬਰ ਹੁਣ ਬੋਲ ਸਕਣਗੇ ਪੰਜਾਬੀ

ਇਸਲਾਮਾਬਾਦ, 7 ਜੂਨ- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਸਕਣਗੇ। ਇਸ ਸਬੰਧੀ ਸੋਧ ਕੀਤੀ ਗਈ ਹੈ। ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ […]

ਰੂਸ: 4 ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਨਦੀ ’ਚ ਡੁੱਬਣ ਕਾਰਨ ਮੌਤ

ਰੂਸ: 4 ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਨਦੀ ’ਚ ਡੁੱਬਣ ਕਾਰਨ ਮੌਤ

ਮਾਸਕੋ, 7 ਜੂਨ- ਰੂਸ ਦੇ ਸੇਂਟ ਪੀਟਰਸਬਰਗ ਨੇੜੇ ਨਦੀ ਵਿੱਚ ਚਾਰ ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਅਤੇ ਮਾਸਕੋ ਵਿੱਚ ਭਾਰਤੀ ਦੂਤਘਰ ਰੂਸੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲਾਸ਼ਾਂ ਜਲਦੀ ਤੋਂ ਜਲਦੀ ਪਰਿਵਾਰ ਦੇ ਸਪੁਰਦ ਕਰਨ ਲਈ ਕੰਮ ਕਰ ਰਿਹਾ ਹੈ। ਚਾਰ ਵਿਦਿਆਰਥੀਆਂ ਦੀ ਉਮਰ 18-20 ਸਾਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ […]

ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

ਨਵੀਂ ਦਿੱਲੀ, 7 ਜੂਨ- ਅੱਜ ਇਥੇ ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। […]