ਭਾਰਤ ਦੇ 700 ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਵਾਲੇ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ

ਭਾਰਤ ਦੇ 700 ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਵਾਲੇ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ

ਓਟਵਾ, 30 ਮਈ- ਕਾਲਜਾਂ ਦੇ ਜਾਅਲੀ ਦਸਤਾਵੇਜ਼ਾਂ ’ਤੇ ਸਵੱਡੀ ਵੀਜ਼ੇ ਲਗਵਾ ਕੇ 700 ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਧੋਖੇਬਾਜ਼ ਟਰੈਵਲ ਏਜੰਸਟ ਬ੍ਰਿਜੇਸ਼ ਮਿਸ਼ਰਾ ਨੂੰ ਵੈਨਕੂਵਰ ਦੀ ਅਦਾਲਤ ਵਿੱਚ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 37 ਸਾਲਾ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਦੀ ਜਾਂਚ ਤੋਂ […]

ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਵੱਕਾਰ ਨੂੰ ਢਾਹ ਲਗਾਈ : ਮਨਮੋਹਨ ਸਿੰਘ

ਨਵੀਂ ਦਿੱਲੀ, 30 ਮਈ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਸਰਬਪੱਖੀ ਤਰੱਕੀ ਲਈ ਵੋਟ ਪਾਉਣ ਅਤੇ ਪਿਆਰ, […]

ਦੱਖਣੀ ਪੱਛਮੀ ਮੌਨਸੂਨ ਕੇਰਲ ਪੁੱਜਿਆ

ਦੱਖਣੀ ਪੱਛਮੀ ਮੌਨਸੂਨ ਕੇਰਲ ਪੁੱਜਿਆ

ਨਵੀਂ ਦਿੱਲੀ, 30 ਮਈ- ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣ-ਪੱਛਮੀ ਮੌਨਸੂਨ ਕੇਰਲ ’ਚ ਪਹੁੰਚ ਗਿਆ ਹੈ ਤੇ ਇਹ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵੱਲ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਤੋਂ ਇੱਕ ਦਿਨ ਪਹਿਲਾਂ ਮੌਨਸੂਨ ਭਾਰਤ ਪੁੱਜਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਐਤਵਾਰ ਨੂੰ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਵਿੱਚ ਆਏ ਚੱਕਰਵਾਤ […]

ਸੈਕਸ ਸਕੈਂਡਲ: ਪ੍ਰਜਵਲ ਰੇਵੰਨਾ ਖ਼ਿਲਾਫ਼ ‘ਹਾਸਨ ਚੱਲੋ’ ਪ੍ਰਦਰਸ਼ਨ

ਹਾਸਨ (ਕਰਨਾਟਕ), 30 ਮਈ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ ਮਾਰਚ ਵਿੱਚ ਅੱਜ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਪਾਰਦਰਸ਼ੀ ਜਾਂਚ […]

ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਖ਼ਿਲਾਫ਼ ਮਾਮਲੇ ’ਚ ਕਤਲ ਦੀ ਧਾਰਾ ਜੋੜਨ ਦਾ ਨਿਰਦੇਸ਼ ਦਿੱਤਾ

ਨਵੀਂ ਦਿੱਲੀ, 30 ਮਈ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਰੋਜ਼ ਐਵੇਨਿਊ ਕੋਰਟ ’ਚ 1984 ਕਤਲੇਆਮ ਦੇ ਮਾਮਲੇ ਦੀ ਚੱਲ ਰਹੀ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਲੱਗੀ ਧਾਰਾ 302 ਅਤੇ 325 ਖ਼ਤਮ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ […]