ਦੇਸ਼ ਦੇ 21 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 102 ਲੋਕ ਸਭਾ ਹਲਕਿਆਂ ’ਚ ਪਹਿਲੇ ਗੇੜ ਦੀ ਚੋਣ ਲਈ ਨਾਮਜ਼ਦਗੀ ਸ਼ੁਰੂ

ਦੇਸ਼ ਦੇ 21 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 102 ਲੋਕ ਸਭਾ ਹਲਕਿਆਂ ’ਚ ਪਹਿਲੇ ਗੇੜ ਦੀ ਚੋਣ ਲਈ ਨਾਮਜ਼ਦਗੀ ਸ਼ੁਰੂ

ਨਵੀਂ ਦਿੱਲੀ, 20 ਮਾਰਚ- ਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 102 ਸੰਸਦੀ ਹਲਕਿਆਂ ਲਈ ਅੱਜ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਇਨ੍ਹਾਂ ਲੋਕ ਸਭਾ ਹਲਕਿਆਂ ’ਤੇ ਪਹਿਲੇ ਪੜਾਅ ਵਿੱਚ 19 ਅਪਰੈਲ ਨੂੰ ਵੋਟਿੰਗ ਹੋਣੀ ਹੈ। ਰਾਸ਼ਟਰਪਤੀ ਵੱਲੋਂ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ […]

ਦਿੜ੍ਹਬਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਮੌਤਾਂ 2 ਦੀ ਹਾਲਤ ਗੰਭੀਰ

ਦਿੜ੍ਹਬਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਮੌਤਾਂ 2 ਦੀ ਹਾਲਤ ਗੰਭੀਰ

ਦਿੜ੍ਹਬਾ ਮੰਡੀ, 20 ਮਾਰਚ- ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਮਜ਼ਦੂਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਦੀ ਹਾਲਤ ਨਾਜ਼ੁਕ ਹੈ। ਉਹ ਹਸਪਤਾਲ ਵਿੱਚ ਦਾਖਲ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਮ੍ਰਿਤਕ […]

ਸਰਕਾਰ ਮੇਰੇ ਨਵਜੰਮੇ ਪੁੱਤ ਬਾਰੇ ਕਾਗਜ਼-ਪੱਤਰ ਮੰਗ ਕੇ ਪ੍ਰੇਸ਼ਾਨ ਕਰ ਰਹੀ ਹੈ: ਬਲਕੌਰ ਸਿੰਘ ਸਿੱਧੂ

ਸਰਕਾਰ ਮੇਰੇ ਨਵਜੰਮੇ ਪੁੱਤ ਬਾਰੇ ਕਾਗਜ਼-ਪੱਤਰ ਮੰਗ ਕੇ ਪ੍ਰੇਸ਼ਾਨ ਕਰ ਰਹੀ ਹੈ: ਬਲਕੌਰ ਸਿੰਘ ਸਿੱਧੂ

ਮਾਨਸਾ, 20 ਮਾਰਚ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਨਵੇਂ ਜਨਮੇ ਪੁੱਤ ਦੇ ਦਸਤਾਵੇਜ਼ ਮੰਗਣ ਲਈ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਬੱਚੇ ਦੇ ਦਸਤਾਵੇਜ਼ਾਂ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਫ਼ੌਜ ਵਿਚ […]

ਕੈਨੇਡਾ: ਕਾਰ ਚੋਰੀ ਦੀਆਂ ਘਟਨਾਵਾਂ ਰੋਕਣ ’ਚ ਪ੍ਰਸ਼ਾਸਨ ਨਾਕਾਮ

ਕੈਨੇਡਾ: ਕਾਰ ਚੋਰੀ ਦੀਆਂ ਘਟਨਾਵਾਂ ਰੋਕਣ ’ਚ ਪ੍ਰਸ਼ਾਸਨ ਨਾਕਾਮ

ਵੈਨਕੂਵਰ, 19 ਮਾਰਚ- ਕੈਨੇਡਾ ਦੇ ਟਰਾਂਟੋ ਖੇਤਰ ਵਿਚ ਕਾਰ ਚੋਰੀ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਚਾਰ ਗੁਣਾ ਵਧ ਗਈਆਂ ਹਨ ਅਤੇ ਪੁਲੀਸ ਪ੍ਰਸ਼ਾਸਨ ਇਸ ਨੂੰ ਰੋਕਣ ’ਚ ਨਾਕਾਮ ਸਾਬਤ ਹੋਇਆ ਹੈ। ਇਸ ਮਾਮਲੇ ’ਤੇ ਪੁਲੀਸ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਕਰਨ ’ਚ ਤਾਂ ਕਾਮਯਾਬ ਨਹੀਂ ਹੋ ਸਕਿਆ ਪਰ ਇਸ ਦੇ ਉਲਟ ਪੁਲੀਸ ਵੱਲੋਂ ਦਿੱਤੇ ਜਾ […]

ਪਤੰਜਲੀ ਇਸ਼ਤਿਹਾਰ ਮਾਮਲਾ: ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

ਪਤੰਜਲੀ ਇਸ਼ਤਿਹਾਰ ਮਾਮਲਾ: ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 19 ਮਾਰਚ- ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਦਵਾਈਆਂ ਦੇ ਪ੍ਰਭਾਵ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਵਿੱਚ ਅੱਜ ਯੋਗ ਗੁਰੂ ਰਾਮਦੇਵ ਅਤੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ […]