ਐੱਨਆਈਏ ਦੇ ਪੰਜਾਬ ਸਣੇ 4 ਰਾਜਾਂ ਅਤੇ ਚੰਡੀਗੜ੍ਹ ’ਚ 30 ਥਾਵਾਂ ’ਤੇ ਛਾਪੇ

ਐੱਨਆਈਏ ਦੇ ਪੰਜਾਬ ਸਣੇ 4 ਰਾਜਾਂ ਅਤੇ ਚੰਡੀਗੜ੍ਹ ’ਚ 30 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 12 ਮਾਰਚ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਤਾ ਰੱਦ

ਜਲੰਧਰ, 12 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਇਸ […]

ਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 12 ਮਾਰਚ- ਸ੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ […]

ਹਰਿਆਣਾ: ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫ਼ਾ ਦਿੱਤਾ

ਹਰਿਆਣਾ: ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫ਼ਾ ਦਿੱਤਾ

ਚੰਡੀਗੜ੍ਹ, 12 ਮਾਰਚ- ਹਰਿਆਣਾ ’ਚ ਤੇਜ਼ੀ ਨਾਲ ਬਦਲੇ ਸਿਆਸੀ ਘਟਨਕ੍ਰਮ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ […]

ਲਾਹੌਰ ਵਿਚ ਵਰਲਡ ਪੰਜਾਬੀ ਕਾਨਫ਼ਰੰਸ ਵਿਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰ ਤੇ ਕਾਲਕਾਰ ਸ਼ਾਮਿਲ ਹੋਏ

ਲਾਹੌਰ – ਬੀਤੇ ਦਿਨ ਇੱਥੇ ਪੰਜਾਬੀ ਕਲਚਰ ਦੀ ਚੜ੍ਹਦੀ ਕਲਾ ਵਾਸਤੇ ਕਾਇਮ ਕੀਤੇ ਗਏ ਪੰਜਾਬ ਇੰਸਟੀਚਿਊਟ ਆਫ਼ ਲੈਂਗੁਏਜ ਆਰਟ ਐਂਡ ਕਲਚਰ  (ਪਿਲਾਕ) ਵਿਚ ਵਰਲਡ ਪੰਜਾਬੀ ਕਾਨਫ਼ਰੰਸ ਦਾ ਇੰਤਜ਼ਾਮ ਕੀਤਾ ਗਿਆ। ਇਸ ਵਿਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸਾਹਿਤਕਾਰਾਂ ਤੇ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿਚ ਚੜ੍ਹਦੇ ਪੰਜਾਬ (ਭਾਰਤੀ ਪੰਜਾਬ), ਲਹਿੰਦੇ ਪੰਜਾਬ (ਪਾਕਿਸਤਾਨੀ ਪੰਜਾਬ) ਤੇ […]