ਯੁੱਧ ਨਸ਼ਿਆਂ ਵਿਰੁੱਧ: ਸ਼ੋਰ ਸ਼ਰਾਬੇ ਕਾਰਨ ਪ੍ਰੋਗਰਾਮ ਰੱਦ, ਮੌਕੇ ’ਤੇ ਨਾ ਪੁੱਜ ਸਕੇ ਵਿਧਾਇਕ ਸਿੰਗਲਾ

ਯੁੱਧ ਨਸ਼ਿਆਂ ਵਿਰੁੱਧ: ਸ਼ੋਰ ਸ਼ਰਾਬੇ ਕਾਰਨ ਪ੍ਰੋਗਰਾਮ ਰੱਦ, ਮੌਕੇ ’ਤੇ ਨਾ ਪੁੱਜ ਸਕੇ ਵਿਧਾਇਕ ਸਿੰਗਲਾ

ਪੰਜਾਬ ਸਰਕਾਰ ਵਲੋਂ ਸ਼ਨਿਚਵਾਰ ਨੂੰ ਸੈਂਟਰਲ ਪਾਰਕ ’ਚ ਰੱਖਿਆ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਸ਼ੋਰ ਸ਼ਰਾਬੇ ਦੀ ਭੇਟ ਚੜ੍ਹ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਮਾਨਸਾ ਦੇ ਵਿਧਾਇਕ ਡਾ ਵਿਜੈ ਸਿੰਗਲਾ ਤੇ ਆਪ ਦੇ ਹੋਰ ਨੇਤਾ ਵੀ ਪ੍ਰੋਗਰਾਮ ’ਚ ਸ਼ਿਰਕਤ ਨਹੀਂ ਕਰ ਸਕੇ। ਇਸ ਦੌਰਾਨ ਪ੍ਰੋਗਰਾਮ ਪ੍ਰਬੰਧਕਾਂ ਅਤੇ ਨਸ਼ਾ ਸ਼ੰਘਰਸ਼ ਕਮੇਟੀ ਦੇ ਆਗੂਆਂ ਵਿਚ ਤਿੱਖੀ ਬਹਿਸ […]

ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬ

ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਉਲੰਘਣਾ ਸਬੰਧੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ […]

ਈਡੀ ਵੱਲੋਂ ਅਨਿਲ ਅੰਬਾਨੀ ਗਰੁੱਪ ਕੰਪਨੀਆਂ ਅਤੇ ਯੈੱਸ ਬੈਂਕ ਲੋਨ ਧੋਖਾਧੜੀ ਮਾਮਲੇ ’ਚ ਛਾਪੇਮਾਰੀ

ਈਡੀ ਵੱਲੋਂ ਅਨਿਲ ਅੰਬਾਨੀ ਗਰੁੱਪ ਕੰਪਨੀਆਂ ਅਤੇ ਯੈੱਸ ਬੈਂਕ ਲੋਨ ਧੋਖਾਧੜੀ ਮਾਮਲੇ ’ਚ ਛਾਪੇਮਾਰੀ

ਮੁੰਬਈ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਅਨਿਲ ਅੰਬਾਨੀ ਗਰੁੱਪ ਦੀਆਂ ਕੰਪਨੀਆਂ ਅਤੇ ਯੈੱਸ ਬੈਂਕ ਵਿਰੁੱਧ ਕਥਿਤ 3,000 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਵੱਡੀ ਛਾਪੇਮਾਰੀ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੰਬਈ ਅਤੇ ਦਿੱਲੀ ਵਿੱਚ 50 ਕੰਪਨੀਆਂ ਅਤੇ ਲਗਪਗ […]

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 25 ਜੁਲਾਈ ਦਿਨ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ।ਇਹ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਦੁਪਹਿਰ 12 ਵਜੇ ਹੋਵੇਗੀ।ਹਾਲੇ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਹੈ।

ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

ਸੁਪਰੀਮ ਕੋਰਟ ਵੱਲੋਂ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ

ਸੁਪਰੀਮ ਕੋਰਟ ਨੇ 2006 ਮੁੰਬਈ ਰੇਲ ਬੰਬ ਧਮਾਕੇ ਕੇਸ ਵਿਚ 12 ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸਰਬਉੱਚ ਅਦਾਲਤ ਨੇ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨੂੰ ਇੱਕ ਮਿਸਾਲ […]