ਚੇਅਰਮੈਨ ਗੇਜਾ ਰਾਮ ਵਾਲਮੀਕਿ ਵਲੋਂ ਐਸ. ਐਸ. ਪੀ. ਪਟਿਆਲਾ ਨਾਲ ਮੁਲਾਕਾਤ

ਪਟਿਆਲਾ, 17 ਸਤੰਬਰ (ਕੰਬੋਜ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਚੇਅਰਮੈਨ ਅਤੇ ਭਾਜਪਾ ਦੇ ਪੰਜਾਬ ਤੋਂ ਸੂਬਾ ਮੀਤ ਪ੍ਰਧਾਨ ਸ੍ਰੀ ਗੇਜਾ ਰਾਮ ਵਾਲਮੀਕਿ ਵਲੋਂ ਬੀਤੇ ਦਿਨੀਂ ਪਟਿਆਲਾ ਦੇ ਨਵ-ਨਿਯੁਕਤ ਐਸ ਐਸ ਪੀ ਸ੍ਰੀ ਹਰਮਨਦੀਪ ਸਿੰਘ ਹਾਂਸ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਉਹ ਸੈਂਟਰਲ ਵਾਲਮੀਕਿ ਸਭਾ ਇੰਡੀਆ ਰਾਹੀਂ ਸਮਾਜ ਸੇਵਾ ਦਾ ਕਾਰਜ ਕਰ ਰਹੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਭਾ ਦੇ ਪ੍ਰਤੀਨਿਧੀਆਂ ਦਾ ਵੱਡਮੁੱਲਾ ਯੋਗਦਾਨ ਹੈ। ਇਸ ਮੌਕੇ ਜਸਪਾਲ ਸਿੰਘ ਖੁਸਰੋਪੁਰ ਅਤੇ ਸੰਦੀਪ ਆਸੇਮਾਜਰਾ ਨੇ ਕਿਹਾ ਕਿ ਸਾਡੀ ਸਭ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਬਹਾਲ ਰੱਖਣ ਲਈ ਪੁਲਿਸ ਦੀ ਬਹੁਤ ਵੱਡੀ ਭੂਮਿਕਾ ਹੈ ਤੇ ਆਮ ਲੋਕਾਂ ਨੂੰ ਗੈਰ ਸਮਾਜਿਕ ਅਨਸਰਾਂ ਖਿਲਾਫ ਪੁਲਿਸ ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨਾਲ ਸ੍ਰੀ ਅਮਰਜੀਤ ਸਿੰਘ ਉਕਸੀ ਪੰਜਾਬ ਪ੍ਰਧਾਨ ਸੈਂਟਰਲ ਵਾਲਮੀਕਿ ਸਭਾ, ਜਨਰਲ ਸਕੱਤਰ ਜਸਪਾਲ ਸਿੰਘ ਖੁਸਰੋਪੁਰ, ਜ਼ਿਲ੍ਹਾ ਪ੍ਰਧਾਨ ਸੰਦੀਪ ਵਾਲਮੀਕਿ ਆਸੇਮਾਜਰਾ, ਦਵਿੰਦਰ ਸਿੰਘ, ਬਾਬਾ ਬਲਬੀਰ ਸਿੰਘ, ਜੱਜਪਾਲ ਰਾਏਪੁਰ ਮੰਡਲਾਂ, ਅਵਤਾਰ ਸਿੰਘ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles