ਪਿੰਡ ਭੰਮੇ ਕਲਾਂ ‘ਚ ਹੋਈ ਨੌਜਵਾਨ ਦੀ ਮੌਤ ਦਾ ਮਾਮਲਾ : ਧਰਨੇ ‘ਚ ਪਹੁੰਚੇ ਚੰਨੀ ਤੇ ਬਲੌਕਰ ਸਿੰਘ

ਮਾਨਸਾ – ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ‘ਚ ਇਕ ਨੌਜਵਾਨ ਦੀ ਮੌਤ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਦੀ ਮੌਤ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਪਰ ਪੁਲਸ ਜਾਂਚ ‘ਚ ਇਹ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਾਰਵਾਈ ਕਰਦੇ ਇਸ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਧਾਰਾ 302 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਵਿਚ ਲਾਏ ਗਏ ਧਰਨੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੀੜਤ ਪਰਿਵਾਰ ਨੂੰ ਮਿਲਣ ਲਈ ਪਿੰਡ ਭੰਮੇ ਕਲਾਂ ਪਹੁੰਚੇ।  ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਅੱਗੇ ਕੀ ਖ਼ੁਲਾਸੇ ਹੁੰਦੇ ਹਨ ਅਤੇ ਪੀੜਤ ਪਰਿਵਾਰ ਨੂੰ ਕਦੋਂ ਤੱਕ ਇਨਸਾਫ਼ ਮਿਲਦਾ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles