ਪਿੰਡ ਨਿਊ ਖੇੜੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ

ਪਿੰਡ ਨਿਊ ਖੇੜੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ
ਪਿੰਡ ਨਿਊ ਖੇੜੀ ਵਿਖੇ ਆਮ ਇਜਲਾਸ ਦੌਰਾਨ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ, ਨਾਲ ਸਮੂਹ ਪੰਚਾਇਤ ਮੈਂਬਰ ਤੇ ਇਲਾਕਾ ਨਿਵਾਸੀ ।

ਪਟਿਆਲਾ, 30 ਦਸੰਬਰ (ਪ. ਪ.)- ਗ੍ਰਾਮ ਪੰਚਾਇਤ ਪਿੰਡ ਨਿਊਂ ਖੇੜੀ ਦਾ ਆਮ ਇਜਲਾਸ ਪਿੰਡ ਦੀ ਸਾਂਝੀ ਥਾਂ ਖੋਸਲਾ ਚਿਲਡਰਨ ਪਾਰਕ ਵਿਖੇ ਕਰਵਾਇਆ ਗਿਆ, ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੰਚਾਇਤ ਵੱਲੋਂ ਹਾਜ਼ਰ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ, ਪੰਚਾਇਤ ਮੈਂਬਰ ਜਸਵੰਤ ਸਿੰਘ, ਬਲਜੀਤ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਨਿਧੀ ਖੋਸਲਾ, ਦਮਨਪ੍ਰੀਤ ਕੌਰ ਤੋਂ ਇਲਾਵਾ ਪੰਚਾਇਤ ਸਕੱਤਰ ਗੁਰਦੀਪ ਸਿੰਘ ਧਾਲੀਵਾਲ ਅਤੇ ਬਲਾਕ ਇੰਚਾਰਜ ਵਿਜੇ ਕਨੋਜੀਆ ਜੀ ਮੌਜੂਦ ਸਨ। ਇਸ ਇਜਲਾਸ ਦੌਰਾਨ ਨਗਰ ਨਿਵਾਸੀਆਂ ਦੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਤੋਂ ਇਲਾਵਾ ਉਨ੍ਹਾਂ ਦੇ ਸੁਝਾਅ ਵੀ ਲਏ ਗਏ। ਪਿੰਡ ਦੇ ਸਰਪੰਚ ਵੱਲੋਂ ਪਿੰਡ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿੰਡ ਵਾਸੀਆਂ ਨੇ ਪੰਚਾਇਤ ਦੁਆਰਾ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਚਾਇਤ ਵੱਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅੱਗੇ ਤੋਂ ਵੀ ਹੋਰ ਹੋਣ ਵਾਲੇ ਵਿਕਾਸ ਕਾਰਜ ਜਾਰੀ ਰਹਿਣਗੇ।ਸਰਪੰਚ ਬਲਵਿੰਦਰਜੀਤ ਸਿੰਘ ਸੰਧ ਤੇ ਸਮੂਹ ਪੰਚਾਇਤ ਵੱਲੋਂ ਪੰਜਾਬ ਸਰਕਾਰ ਤੇ ਐਮ. ਐਲ. ਏ ਅਜੀਤਪਾਲ ਸਿੰਘ ਕੋਹਲੀ ਦਾ ਬਹੁਤ-ਬਹੁਤ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹਰ ਤਰ੍ਹਾਂ ਨਾਲ ਸੰਪੂਰਨ ਸਹਿਯੋਗ ਮਿਲ ਰਿਹਾ ਹੈ। ਇਸ ਕਰਕੇ ਅਸੀਂ ਆਪਣੇ ਪਿੰਡ ਨੂੰ ਹਰ ਤਰ੍ਹਾਂ ਨਾਲ ਹੋਰ ਵੀ ਬਿਹਤਰ ਬਣਾਵਾਂਗੇ ਅਤੇ ਉਨ੍ਹਾਂ ਕਿਹਾ ਕਿ ਹਰ ਸੰਭਵ ਯਤਨ ਕਰਨ ਲਈ ਹਮੇਸ਼ਾ ਵਚਨਬੱਧ ਹਾਂ।

You must be logged in to post a comment Login