ਸ੍ਰੀ ਮੁਕਤਸਰ ਸਾਹਿਬ, 11 ਦਸੰਬਰ- ਸੁਖਬੀਰ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਮੌਕੇ ਗੁਰਦੁਆਰਾ ਸਾਹਿਬ ’ਚ ਵੀ ਵੱਡੀ ਗਿਣਤੀ ’ਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਹਰ ਇਕ ਵਿਅਕਤੀ ਦੀ ਚੈਕਿੰਗ ਕਰ ਕੇ ਅੱਗੇ ਜਾਣ ਦਿੱਤਾ ਜਾ ਰਿਹਾ ਸੀ। ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਸਾਰੇ 7 ਗੇਟਾਂ ’ਤੇ ਸਖ਼ਤ ਪੁਲਿਸ ਸੁਰੱਖਿਆ ਲਗਾਈ ਗਈ ਸੀ।ਗੁਰਦੁਆਰਾ ਸਾਹਿਬ ਦੇ ਅੰਦਰ ਜਾਣ ਵਾਲੇ ਸਾਰੇ ਗੇਟ ‘ਤੇ ਮੈਟਲ ਡਿਟੈਕਟਰ ਮਸ਼ੀਨਾਂ ਲਗਾਈਆਂ ਗਈਆਂ ਸਨ। ਮਸ਼ੀਨ ਰਾਹੀਂ ਜਾਂਚ ਕਰ ਕੇ ਹੀ ਸ਼ਰਧਾਲੂਆਂ ਨੂੰ ਅੰਦਰ ਭੇਜਿਆ ਜਾ ਰਿਹਾ ਸੀ। ਗੁਰਦੁਆਰਾ ਸਾਹਿਬ ਦੇ ਅੰਦਰ ਚਿਟਕੱਪੜੀਏ ਪੁਲੀਸ ਅਧਿਕਾਰੀ ਅਤੇ ਸੀਆਈਡੀ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਤਿੱਖੀ ਨਜ਼ਰ ਰੱਖ ਰਹੇ ਸਨ। ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਚ ਗੋਲੀਬਾਰੀ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਸੁਰੱਖਿਆ ਦਾ ਘੇਰਾ ਵਧਾ ਦਿੱਤਾ ਗਿਆ ਹੈ।

You must be logged in to post a comment Login