Home»Homepage Blog (Page 1073)

ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ

ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕੀਤਾ

ਨਵੀਂ ਦਿੱਲੀ, 13 ਮਾਰਚ- ਨਿਊਜ਼ੀਲੈਂਡ ਦੀ ਸ੍ਰੀਲੰਕਾ ‘ਤੇ ਜਿੱਤ ਦੇ ਨਾਲ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ।ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ’ਚ ਭਾਰਤ ਅਤੇ ਆਸਟਰੇਲੀਆ 7 ਜੂਨ ਤੋਂ ਲੰਡਨ ਦੇ ਓਵਲ ਮੈਦਾਨ ਭਿੜਨਗੇ।

ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਰੱਦ ਕੀਤੀ

ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਰੱਦ ਕੀਤੀ

ਚੰਡੀਗੜ੍ਹ, 13 ਮਾਰਚ- ਐਤਵਾਰ ਨੂੰ ਛਿੜੇ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐੱਸਟੀਈਟੀ) ਨੂੰ ਰੱਦ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ।

ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲਾ ; ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ -ਸੁਪਰੀਮ ਕੋਰਟ

ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲਾ ; ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ -ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਾਰਚ- ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ, ਜਿਸ ਵਿੱਚ […]

ਤਾਮਿਲਨਾਡੂ ਵਾਂਗ ਸ਼ਰਾਬ ਦਾ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ

ਤਾਮਿਲਨਾਡੂ ਵਾਂਗ ਸ਼ਰਾਬ ਦਾ ਕਾਰੋਬਾਰ ਦਾ ਸਰਕਾਰੀ ਕਰਨ ਦੀ ਮੰਗ

ਅੰਮ੍ਰਿਤਸਰ 13 ਮਾਰਚ (ਡਾ. ਚਰਨਜੀਤ ਸਿੰਘ ਗੁਮਟਾਲਾ) :- ਅੰਮ੍ਰਿਤਸਰ ਵਿਕਾਸ ਮੰਚ ਨੇ ਤਾਮਿਲਨਾਡੂ ਵਾਂਗੂ ਸ਼ਰਾਬ ਦਾ ਕਾਰੋਬਾਰ ਸਰਕਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਸ. ਕੁਲਦੀਪ ਸਿੰਘ ਧਾਲੀਵਾਲ ਤੇ ਹੋਰਨਾਂ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਹਰਦੀਪ ਸਿੰਘ […]