ਵਾਸ਼ਿੰਗਟਨ, 26 ਨਵੰਬਰ- ਅਮਰੀਕਾ ਦੇ ਨਵਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ ’ਤੇ 25 ਫ਼ੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10 ਫ਼ੀਸਦੀ ਟੈਕਸ ਲੱਗੇਗਾ। ਟਰੰਪ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਨ੍ਹਾਂ ਤਿੰਨਾਂ ਦੇਸ਼ਾਂ ‘ਤੇ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕਰਨ ਵਾਲੇ ਪਹਿਲੇ ਵਿਅਕਤੀ ਹੋਣਗੇ। ਉਨ੍ਹਾਂ ਕਿਹਾ ਕਿ ਜਿਵੇਂ ਕਿ ਸਭ ਜਾਣਦੇ ਹਨ ਕਿ ਹਜ਼ਾਰਾਂ ਲੋਕ ਮੈਕਸੀਕੋ ਅਤੇ ਕੈਨੇਡਾ ਤੋਂ ਹੋ ਕੇ ਆਉਂਦੇ ਹਨ ਅਤੇ ਨਸ਼ੀਲੇ ਪਦਾਰਥ ਲੈਆਉਂਦੇ ਹਨ। ਉਨ੍ਹਾਂ ਕਿਹਾ ਕਿ 20 ਜਨਵਰੀ ਨੂੰ ਆਪਣੇ ਪਹਿਲੇ ਕਾਰਜਕਾਰੀ ਆਦੇਸ਼ਾਂ ਵਿਚ ਇਕ ਦੇ ਰੂਪ ਵਿਚ ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਆਉਣ ਵਾਲੇ ਸਾਰੇ ਉਤਪਾਦਾਂ ’ਤੇ 25 ਪ੍ਰਤੀਸ਼ਤ ਟੈਕਸ ਵਾਲੀਆਂ ਫਾਈਲਾਂ ’ਤੇ ਹਸਤਾਖ਼ਰ ਕਰਾਂਗਾ ਅਤੇ ਇਹ ਟੈਕਸ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨਸ਼ੀਲੇ ਪਦਾਰਥ ਖਾਸਕਰ ਫੈਂਟਾਨਿਲ ਅਤੇ ਵਿਦੇਸ਼ੀ ਇਹ ਸਭ ਕਰਨਾ ਬੰਦ ਨਹੀਂ ਕਰ ਦਿੰਦੇ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login