ਮਾਡਲ ਟਾਊਨ ਚੌਂਕੀ ਇੰਚਾਰਜ ਰਣਜੀਤ ਸਿੰਘ ਦਾ ਸਨਮਾਨ

ਮਾਡਲ ਟਾਊਨ ਚੌਂਕੀ ਇੰਚਾਰਜ ਰਣਜੀਤ ਸਿੰਘ ਦਾ ਸਨਮਾਨ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਕੰਬੋਜ)- ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਅਤੇ ਪ੍ਰੈਸ ਸੈਕਟਰੀ ਜਤਿੰਦਰ ਕੰਬੋਜ ਵਲੋਂ ਨਵ-ਨਿਯੁਕਤ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਸ੍ਰ. ਰਣਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਚੌਂਕੀ ਇੰਚਾਰਜ ਏ. ਐਸ. ਆਈ. ਰਣਜੀਤ ਸਿੰਘ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ ਅਤੇ ਨਸ਼ਾ ਸਮੱਗਲਰ ਤੇ ਗੈਰ-ਸਮਾਜਿਕ ਅੰਨਸਰਾਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ। ਜਤਿੰਦਰ ਕੰਬੋਜ ਨੇ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੈਰ ਸਮਾਜਿਕ ਅੰਨਸਰਾਂ ਤੇ ਨਸ਼ਾ ਸਮੱਗਲਰਾਂ ਖਿਲਾਫ ਪੁਲਿਸ ਨੂੰ ਪੂਰਾ ਸਹਿਯੋਗ ਕਰਨ। ਦੱਸਣਯੋਗ ਹੈ ਕਿ ਰਣਜੀਤ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਦੇ ਅਰਬਨ ਸਟੇਟ ਥਾਣਾ, ਤ੍ਰਿਪੜੀ ਤੇ ਅਨਾਜ ਮੰਡੀ ਥਾਣੇ ਵਿਚ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ, ਜਤਿੰਦਰ ਕੰਬੋਜ, ਸਤਵਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

You must be logged in to post a comment Login