ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕੀਤਾ ਸਿਆਸਤ ‘ਚ ਆਉਣ ਦਾ ਕੋਈ ਇਰਾਦਾ ਨਹੀਂ

ਮਾਨਸਾ  : ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਲਈ ਚੱਲ ਰਹੇ ਸੰਘਰਸ਼ ਦੌਰਾਨ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਸਿਆਸਤ ‘ਚ ਆਉਣ ਦੀਆਂ ਚਰਚਾਵਾਂ ’ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਿਆਸਤ ‘ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਦਾ ਮੁੱਖ ਮਕਸਦ ਆਪਣੇ ਪੁੱਤਰ ਲਈ ਇਨਸਾਫ਼ ਪ੍ਰਾਪਤ ਕਰਨਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਗਈਆਂ ਹਨ।

ਇਨ੍ਹਾਂ ‘ਚ ਕਤਲ ਦੀ ਸਾਜ਼ਿਸ਼ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਸ਼ਾਮਲ ਹੈ। ਇਸ ਦੌਰਾਨ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੂੰ ਸਿਆਸਤ ‘ਚ ਆਉਣ ਅਤੇ ਚੋਣ ਲੜਨ ਦੀ ਅਪੀਲ ਕੀਤੇ ਜਾਣ ਦੀ ਚਰਚਾ ਵੀ ਸਾਹਮਣੇ ਆਈ ਸੀ। ਹਾਲਾਂਕਿ, ਭੀਮ ਸਿੰਘ ਨੇ ਅਜਿਹੀਆਂ ਸੰਭਾਵਨਾਵਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਉਹ ਕਿਸੇ ਸਿਆਸੀ ਅਹੁਦੇ ਜਾਂ ਚੋਣ ਦੀ ਦੌੜ ‘ਚ ਸ਼ਾਮਲ ਨਹੀਂ ਹੋਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਮਾਮਲਾ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਹਾਸਲ ਕਰਨਾ ਹੈ। ਪਰਿਵਾਰ ਦੀਆਂ ਮੰਗਾਂ ਪੂਰੀਆਂ ਹੋਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਸੰਘਰਸ਼ ਜਾਰੀ ਰਹੇਗਾ। ਮਾਨਸਾ ‘ਚ ਇਸ ਮਾਮਲੇ ਨੂੰ ਲੈ ਕੇ ਲੋਕਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles