ਪਾਤੜਾਂ, 26 ਨਵੰਬਰ : ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉਤੇ ਹੁਣ ਉਨ੍ਹਾਂ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ, ਕਿਉਂਕਿ ਪੁਲੀਸ ਨੇ ਅੱਜ ਸਵੇਰੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਡੱਲੇਵਾਲ ਨੂੰ ਜਬਰੀ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਇਥੇ ਹਰਿਆਣਾ-ਪੰਜਾਬ ਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਇਕ ਪ੍ਰੈਸ ਕਾਨਫਰੰਸ ਕਰ ਕੇ ਹਰਦੋਝੰਡੇ ਨੂੰ ਮਰਨ ਵਰਤ ’ਤੇ ਬਿਠਾਉਣ ਦਾ ਐਲਾਨ ਕੀਤਾ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login