ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਸਲੰਸਰ ਫਿੱਟ ਕਰਨ ਵਾਲੇ ਮਕੈਨਿਕ ’ਤੇ ਵੀ ਪਰਚਾ ਦਰਜ ਕਰਨ ਦੇ ਹੁਕਮ

ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਸਲੰਸਰ ਫਿੱਟ ਕਰਨ ਵਾਲੇ ਮਕੈਨਿਕ ’ਤੇ ਵੀ ਪਰਚਾ ਦਰਜ ਕਰਨ ਦੇ ਹੁਕਮ

ਚੰਡੀਗੜ੍ਹ : ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਨੇ ਇਕ ਵਾਰ ਫਿਰ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਥੇ ਹੀ ਬਸ ਨਹੀਂ ਬੁਲਟ ਮੋਟਰਸਾਈਕਲ ’ਤੇ ਸਲੰਸਰ ਫਿੱਟ ਕਰਨ ਵਾਲੇ ਮਕੈਨਿਕ ’ਤੇ ਵੀ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਵਧੀਕ ਡਾਇਰੈਕਟਰ ਜਨਰਲ ਪੁਲਸ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਟ੍ਰੈਫਿਕ ਕਰਮਚਾਰੀਆਂ ਵਲੋਂ ਰਾਇਲ  ਐਨਫੀਲਡ (ਬੁਲਟ) ਮੋਟਰਸਾਈਕਲ ਦੇ ਸਲੰਸਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਜਿਹੜੇ ਵਿਅਕਤੀ ਦੇ ਮੋਟਰਸਾਈਕਲ ਦਾ ਸਲੰਸਰ ਏਜੰਸੀ ਫਿਟਿਡ ਨਾ ਹੋਵੇ, ਲੋੜ ਤੋਂ ਵੱਧ ਆਵਾਜ਼ ਪੈਦਾ ਕਰਦਾ ਹੋਵੇ ਅਤੇ ਪਟਾਕੇ ਮਾਰਦਾ ਹੋਵੇ ਉਸ ਖ਼ਿਲਾਫ਼ ਤੁਰੰਤ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਮੁੱਖ ਅਫਸਰਾਂ ਥਾਣਾ/ਚੌਂਕੀ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਲਾਕੇ ਵਿਚ ਮੋਟਰਸਾਈਕਲ ਮਕੈਨਿਕਾਂ/ਵਰਕਸ਼ਾਪਾਂ ਦੇ ਮਾਲਕਾਂ ਨੂੰ ਵੀ ਦੱਸਣ ਕਿ ਜੇਕਰ ਉਨ੍ਹਾਂ ਨੇ ਕਿਸੇ ਵੀ ਵਿਅਕਤੀ ਦਾ ਬੁਲਟ ਮੋਟਰਸਾਈਕਲ ਦਾ ਸਲੰਸਰ ਮੋਡੀਫਾਈ ਜਾਂ ਬਦਲਿਆ ਤਾਂ ਉਨ੍ਹਾਂ ਖ਼ਿਲਾਫ਼ ਵੀ 188 ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

You must be logged in to post a comment Login