ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ

ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ

ਅੰਮ੍ਰਿਤਸਰ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ।

You must be logged in to post a comment Login