ਅਡਾਨੀ ਤੇ ਸੰਭਲ ਮੁੱਦੇ ’ਤੇ ਸੰਸਦ ਠੱਪ

ਅਡਾਨੀ ਤੇ ਸੰਭਲ ਮੁੱਦੇ ’ਤੇ ਸੰਸਦ ਠੱਪ

ਨਵੀਂ ਦਿੱਲੀ, 28 ਨਵੰਬਰ- ਸੰਸਦ ਵਿੱਚ ਅਡਾਨੀ ਗਰੁੱਪ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਮੰਗ ਅਤੇ ਸੰਭਲ ਹਿੰਸਾ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਦੂਜੇ ਦਿਨ ਵੀ ਦੋਵਾਂ ਸਦਨਾਂ ਦੀ ਕਾਰਵਾਈ ਪ੍ਰਭਾਵਿਤ ਰਹੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਇੱਕ-ਇੱਕ ਵਾਰ ਮੁਲਤਵੀ ਕਰਨ ਤੋਂ ਬਾਅਦ ਪੂਰੇ ਦਿਨ ਲਈ ਉਠਾਅ ਦਿੱਤੀ ਗਈ।ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਅੱਜ ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਦੋਵਾਂ ਸਦਨਾਂ ਵਿੱਚ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਦੀ ਕਾਰਵਾਈ ’ਚ ਰੁਕਾਵਟ ਪਈ। ਲੋਕ ਸਭਾ ਦੀ ਕਾਰਵਾਈ ਸਵੇਰੇ ਸ਼ੁਰੂ ਹੋਣ ਦੇ ਨਾਲ ਹੀ ਕਾਂਗਰਸੀ ਮੈਂਬਰ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਗਏ ਤੇ ਅਡਾਨੀ ਸਮੂਹ ਨਾਲ ਜੁੜਿਆ ਮਾਮਲਾ ਚੁੱਕਣ ਦੀ ਕੋਸ਼ਿਸ਼ ਕਰਨ ਲੱਗੇ, ਜਦਕਿ ਸਮਾਜਵਾਦੀ ਪਾਰਟੀ ਦੇ ਮੈਂਬਰਾਂ ਨੇ ਯੂਪੀ ਦੇ ਸੰਭਲ ਵਿੱਚ ਹੋਈ ਹਿੰਸਾ ਦੇ ਮਾਮਲਾ ਰੱਖਣ ਦਾ ਯਤਨ ਕੀਤਾ।

You must be logged in to post a comment Login