ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ ਜੈਕਾਰੇ

ਮਾਨਸਾ, 19 ਅਕਤੂਬਰ : ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ 6ਵੇਂ ਦਿਨ ਵੀ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਆਪਣੇ ਪਤੀ ਦੇ ਕਤਲ ਹੱਤਿਆ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਦੇਖਣ ਲਈ ਐਤਵਾਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਸਿਵਲ ਹਸਪਤਾਲ ਪਹੁੰਚੀ, ਉਨ੍ਹਾਂ ਨੇ ਉੱਥੇ ਜਾ ਕੇ ਹੰਝੂ ਵਹਾਉਣ ਦੀ ਬਜਾਏ ਜੈਕਾਰੇ ਬੁਲਾਏ ਅਤੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਉਨ੍ਹਾਂ ਦਾ ਸੰਘਰਸ਼ ਮਰਦੇ ਦਮ ਤਕ ਜਾਰੀ ਰਹੇਗਾ। ਉਹ ਨਾ ਡੋਲਣਗੇ ਅਤੇ ਨਾ ਕਿਸੇ ਲਾਲਚ, ਲੋਭ ’ਚ ਆਉਣਗੇ। ਉਧਰ ਝੋਟਾ ਦੀ ਮਾਂ ਅਮਰਜੀਤ ਕੌਰ ਨੇ ਸਿਵਲ ਹਸਪਤਾਲ ’ਚ ਜਾ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦੀਆਂ ਅਨੇਕਾਂ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਪਰ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਕ ਸਾਜਿਸ਼ ਅਤੇ ਯੋਜਨਾ ਅਧੀਨ ਮਰਵਾਇਆ ਗਿਆ ਹੈ। ਇਸ ਲਈ ਸਿੱਧੇ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸੱਤਾ ਬਦਲਦਿਆਂ ਦੇਰ ਨਹੀਂ ਲੱਗਦੀ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles