ਪੁਲੀਸ ਵੱਲੋਂ ਡੱਲੇਵਾਲ ਨੂੰ ਚੁੱਕਣ ਦੀ ਤਿਆਰੀ?

ਪੁਲੀਸ ਵੱਲੋਂ ਡੱਲੇਵਾਲ ਨੂੰ ਚੁੱਕਣ ਦੀ ਤਿਆਰੀ?

ਪਾਤੜਾਂ, 15 ਜਨਵਰੀ- ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ 51 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਚੁੱਕਣ ਵਾਸਤੇ ਪੁਲੀਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਸਿਖਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਤਹਿਤ ਬੁਧਵਾਰ ਸਵੇਰ ਤੋਂ ਹੀ ਪੁਲੀਸ ਦਾ ਜਮਾਵੜਾ ਹੋਣਾ ਸ਼ੁਰੂ ਹੋ ਗਿਆ ਹੈ। ਢਾਬੀ ਗੁੱਜਰਾਂ ਬਾਰਡਰ ਅਤੇ ਹਰਿਆਣਾ ਦੇ ਬੈਰੀਕੇਡਿੰਗ ਵਿਚਾਲੇ ਹਰਿਆਣਾ ਦੀ ਖਾਲੀ ਪਈ ਥਾਂ ਉਤੇ ਹਰਿਆਣਾ ਪੁਲੀਸ ਵੱਲੋਂ ਹੋਰ ਸੁਰੱਖਿਆ ਬਲਾਂ ਤਾਇਨਾਤ ਕੀਤੇ ਗਏ ਹਨ। ਦੂਜੇ ਪਾਸੇ ਇਸ ਦੇ ਟਾਕਰੇ ਲਈ ਕਿਸਾਨਾਂ ਆਗੂਆਂ ਵੱਲੋਂ ਵੀ ਕਿਸਾਨਾਂ ਤੇ ਆਮ ਲੋਕਾਂ ਨੂੰ ਇਕੱਠੇ ਹੋਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਗ਼ੌਰਤਲਬ ਹੈ ਕਿ ਉਕਤ ਬਾਰਡਰ ‘ਤੇ ਕਿਸਾਨਾਂ ਨੇ ਪਹਿਲਾਂ ਹੀ ਮਜ਼ਬੂਤ ਕਿਲ੍ਹੇਬੰਦੀ ਕਰਨ ਤੋਂ ਇਲਾਵਾ ਪਦਾਰਥ ਖੇੜਾ ਨੂੰ ਜਾਂਦੀ ਸੜਕ ਤੋਂ ਥੋੜ੍ਹਾ ਜਿਹਾ ਅੱਗੇ ਟਰਾਲੀਆਂ ਲਾ ਕੇ ਪੱਕੇ ਤੌਰ ‘ਤੇ ਸਟੇਜ ਵੱਲ ਜਾਣ ਵਾਲੇ ਵਾਹਨ ਰੋਕ ਦਿੱਤੇ ਗਏ ਹਨ ਅਤੇ ਸਟੇਜ ਵੱਲ ਜਾਣ ਵਾਲੇ ਹਰ ਵਿਅਕਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

You must be logged in to post a comment Login