ਸੂਲਰ ’ਚ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਪਟਿਆਲਾ, 7 ਜੁਲਾਈ (ਗੁਰਪ੍ਰੀਤ ਕੰਬੋਜ)- ਪਿੰਡ ਸੂਲਰ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਜਤਿੰਦਰ ਕੌਰ ਦੀ ਅਗਵਾਈ ਵਿਚ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵਲੋਂ ਭੇਜੀਆਂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਜਤਿੰਦਰ ਕੌਰ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ, ਜੋ ਗਰੀਬਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਵੀ ਰਾਸ਼ਨ ਕਾਰਡ ਬਣੇ ਹਨ, ਸਭ ਨੂੰ ਕਿੱਟਾਂ ਵੰਡੀਆਂ ਜਾਣਗੀਆਂ, ਕਿਸੇ ਨੂੰ ਵੀ ਨਹੀਂ ਛੱਡਿਆ ਜਾਵੇਗਾ। ਇਸ ਮੌਕੇ ਪਿੰਡ ਦੇ ਆਗੂ ਰਾਜਿੰਦਰ ਸਿੰਘ ਬੱਬੀ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਗਰੀਬਾਂ ਤੇ ਲੋੜਵੰਦਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤੇ ਗਰੀਬ ਤੇ ਲੋੜਵੰਦ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਹੀ ਸੂਲਰ ਪਿੰਡ ਦੀਆਂ ਸੰਗਤਾਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ’ਤੇ ਲੈ ਕੇ ਗਏ ਸੀ, ਜਿਸ ਦੌਰਾਨ ਸੰਗਤਾਂ ਵਲੋਂ ਕਈ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਗਏ।ਇਸ ਮੌਕੇ ਸਰਪੰਚ ਜਤਿੰਦਰ ਕੌਰ, ਨੌਜਵਾਨ ਆਗੂ ਰਾਜਿੰਦਰ ਸਿੰਘ ਬੱਬੀ, ਰਾਜਵਿੰਦਰ ਕੌਰ ਪੰਚਾਇਤ ਮੈਂਬਰ, ਹਰਮਨ ਕੌਰ, ਹਰਪ੍ਰੀਤ ਕੌਰ, ਮੋਨਿਕਾ ਰਾਣੀ, ਸਰੋਜ ਬਾਲਾ, ਅਨਿਤਾ ਆਦਿ ਪੰਚ ਹਾਜ਼ਰ ਸਨ।

Related Articles

Stay Connected

0FansLike
0FollowersFollow
0SubscribersSubscribe
- Advertisement -spot_img

Latest Articles