ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਨਵੀਂ ਦਿੱਲੀ, 1 ਅਕਤੂਬਰ : ਫਿਰੋਜ਼ਪੁਰ ਫਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬੀਤੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।