ਪਟਿਆਲਾ, 19 ਅਪ੍ਰੈਲ (ਪੱਤਰ ਪ੍ਰੇਰਕ)- ਇਥੋਂ ਲਾਗਲੇ ਪਿੰਡ ਸੂਲਰ ਵਿਖੇ ਰੀਗਨ ਆਹਲੂਵਾਲੀਆ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਆਪਸੀ ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਉਨ੍ਹਾਂ ਵਲੋਂ ਸੂਲਰ ਦੇ ਮੰਦਰ ਵਿਚ ਸੇਵਾਦਾਰ ਬੀਬੀਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸੂਟ ਤਕਸੀਮ ਕੀਤੇ ਗਏ। ਇਸ ਮੌਕੇ ਉਘੇ ਕਾਂਗਰਸੀ ਆਗੂ ਰਛਪਾਲ ਸਿੰਘ ਜੌੜੇਮਾਜਰਾ, ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਰੀਗਨ ਆਹਲੂਵਾਲੀਆ ਨੇ ਕਿਹਾ ਕਿ ਪਿੰਡ ਵਿਚ ਏਕਤਾ ਕਾਇਮ ਰੱਖਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਿਚ ਆਪਸੀ ਪ੍ਰੇਮ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਵਲੋਂ ਸਮੂਹ ਪਿੰਡ ਵਾਸੀਆਂ ਤੇ ਹਾਜ਼ਰੀਨ ਦਾ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੂਰੇ ਪਿੰਡ ਨੂੰ ਇੱਕਜੁਟ ਕਰਨਾ ਚਾਹੁੰਦੇ ਹਨ। ਉਨ੍ਹਾਂ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਰਾਜਵਿੰਦਰ ਕੌਰ ਆਹਲੂਵਾਲੀਆ ਪੰਚ, ਕੁਲਵਿੰਦਰ ਸਿੰਘ ਟੋਨੀ ਸਾਬਕਾ ਸਰਪੰਚ, ਨੌਜਵਾਨ ਆਗੂ ਸੁਖਵਿੰਦਰ ਸੁੱਖਾ, ਨਿਸ਼ਾਨ ਸਿੰਘ ਬੈਦਵਾਨ, ਹਰਜੀਤ ਕੰਬੋਜ, ਬਿੱਲਾ, ਰਾਘਵ ਕੁਮਾਰ, ਸਮੇਤ ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

You must be logged in to post a comment Login