ਤਲਵੰਡੀ ਸਾਬੋ, 5 ਦਸੰਬਰ : ਕਿਸਾਨਾਂ ਦੇ ਖੇਤਾਂ ਵਿੱਚ ਦੀ ਜਬਰੀ ਗੈਸ ਪਾਈਪ ਲਾਈਨ ਵਿਛਾਉਣ ਦੇ ਮਾਮਲੇ ਨੂੰ ਲੈ ਕੇ ਬੁੱਧਵਾਰ ਤੋਂ ਉਪਜੇ ਵਿਵਾਦ ਕਾਰਨ ਕਿਸਾਨਾਂ ਅਤੇ ਪੁਲੀਸ ਵਿਚਕਾਰ ਤਣਾਅ ਦੀ ਸਥਿਤੀ ਵੀਰਵਾਰ ਨੂੰ ਵੀ ਬਰਕਰਾਰ ਹੈ। ਬਹੁ ਕੌਮੀ ਕੰਪਨੀ ਵੱਲੋਂ ਪਿੰਡ ਲੇਲੇਵਾਲਾ ਦੇ ਖੇਤਾਂ ਵਿੱਚ ਦੀ ਗੈਸ ਪਾਈਪ ਲਾਈਨ ਵਿਛਾਉਣ ਬਦਲੇ ਕਿਸਾਨਾਂ ਵੱਲੋਂ ਪੂਰਾ ਮੁਆਵਜ਼ਾ ਲੈਣ ਲਈ ਬੀਕੇਯੂ (ਉਗਰਾਹਾਂ) ਦੀ ਅਗਵਾਈ ਵਿੱਚ ਪਿਛਲੇ ਡੇਢ ਸਾਲ ਤੋਂ ਲੱਗੇ ਮੋਰਚੇ ਨੂੰ ਬੀਤੇ ਦਿਨ ਪੁਲੀਸ ਨੇ ਰਾਤ ਵੇਲੇ ਖਦੇੜ ਦਿੱਤਾ ਸੀ ਤੇ ਭਾਰੀ ਪੁਲੀਸ ਬਲ ਨਾਲ ਖੇਤਾਂ ਵਿੱਚ ਪਾਈਪ ਲਾਈਨ ਪਾਉਣੀ ਸ਼ੁਰੂ ਕਰ ਦਿੱਤੀ ਗਈ ਸੀ।
ਇਸ ਦਾ ਕਿਸਾਨਾਂ ਵੱਲੋਂ ਕੱਲ੍ਹ ਤੋਂ ਹੀ ਵਿਰੋਧ ਜਾਰੀ ਹੈ ਤੇ ਕੱਲ੍ਹ ਤੋਂ ਹੀ ਪਿੰਡ ਪੁਲੀਸ ਛਾਉਣੀ ਵਿੱਚ ਬਦਲਿਆ ਹੋਇਆ ਹੈ। ਅੱਜ ਵੱਡੇ ਪੱਧਰ ’ਤੇ ਵਿਰੋਧ ਕਰਨ ਲਈ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਕਿਸਾਨ ਬੀਤੀ ਰਾਤ ਤੋਂ ਹੀ ਪਿੰਡ ਲੇਲੇਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ, ਜਿੱਥੇ ਅੱਜ ਕਿਸਾਨਾਂ ਦਾ ਵੱਡਾ ਇਕੱਠ ਜੁੜਿਆ ਹੋਇਆ ਹੈ।
You must be logged in to post a comment Login