ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

ਚੰਡੀਗਡ੍ਹ, 1 ਜਨਵਰੀ- ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ ਸਾਲ ਵਿਚ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਕੰਪਲੈਕਸ ਵਿਖੇ ਨਵਾਂ ਸਾਲ ਚੜ੍ਹਨ ਤੋਂ ਪਹਿਲਾਂ ਹੀ ਅਣਗਿਣਤ ਸ਼ਰਧਾਲੂ ਪੁੱਜੇ ਹੋਏ ਸਨ ਅਤੇ ਉਸ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਹੋਰ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ। ਇਸ ਮੌਕੇ ਸ਼ਹਿਰ ਭਰ ਵਿਚ ਪੁਲੀਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

You must be logged in to post a comment Login