ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ

ਚੰਡੀਗੜ੍ਹ, 19 ਅਕਤੂਬਰ : ਖੋਆ, ਪਨੀਰ, ਮੀਟ ਅਤੇ ਮੱਛੀ ਵਰਗੀਆਂ ਜਲਦ ਖਰਾਬ ਹੋਣ ਵਾਲੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਸੁਰੱਖਿਆ ਨੂੰ ਲੈ ਕੇ ਖੁਰਾਕ ਰੈਗੂਲੇਟਰੀ ਐੱਫ. ਐੱਸ. ਐੱਸ. ਏ. ਆਈ. ਨੇ ਸਖਤੀ ਵਧਾ ਦਿੱਤੀ ਹੈ। ਅਥਾਰਟੀ ਨੇ ਖੁਰਾਕ ਕਾਰੋਬਾਰੀਆਂ ਨੂੰ ਇਨ੍ਹਾਂ ਵਸਤਾਂ ਦਾ ਭੰਡਾਰਨ ਅਤੇ ਢੋਆ-ਢੁਆਈ ਨਿਰਧਾਰਤ ਤਾਪਮਾਨ ’ਤੇ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (ਐੱਫ. ਐੱਸ. ਐੱਸ. ਏ. ਆਈ.) ਨੇ ਦੱਸਿਆ ਕਿ ਖਾਣ-ਪੀਣ ਵਾਲੀਆਂ ਵਸਤਾਂ ਦੀ ਖਰੀਦ ਤੋਂ ਲੈ ਕੇ ਖਪਤਕਾਰ ਤੱਕ ਪਹੁੰਚਣ ਦੌਰਾਨ ਸਫਾਈ ਅਤੇ ਤਾਪਮਾਨ ਦੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਲਈ ਖੁਰਾਕ ਕਾਰੋਬਾਰ ਸੰਚਾਲਕਾਂ (ਐੱਫ. ਬੀ. ਓ.) ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਅਥਾਰਟੀ ਅਨੁਸਾਰ ਖੋਆ, ਪਨੀਰ, ਮੀਟ ਅਤੇ ਮੱਛੀ ਵਰਗੀਆਂ ਵਸਤਾਂ ਨੂੰ ਉਚਿਤ ਤਾਪਮਾਨ ’ਤੇ ਨਾ ਰੱਖਣ ਨਾਲ ਉਨ੍ਹਾਂ ’ਚ ਹਾਨੀਕਾਰਕ ਸੂਖਮ ਜੀਵ ਪੈਦਾ ਹੋ ਸਕਦੇ ਹਨ। ਇਸ ਨਾਲ ਖਾਣ-ਪੀਣ ਵਾਲੀਆਂ ਵਸਤਾਂ ਜਲਦ ਖਰਾਬ ਹੋਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਐੱਫ. ਐੱਸ. ਐੱਸ. ਏ. ਆਈ. ਨੇ ਸੂਬਿਆਂ ਦੇ ਖੁਰਾਕ ਸੁਰੱਖਿਆ ਅਧਿਕਾਰੀਆਂ ਨੂੰ ਬਾਜ਼ਾਰ ’ਚ ਨਿਗਰਾਨੀ ਵਧਾਉਣ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਖੁਰਾਕ ਸੁਰੱਖਿਆ ਅਤੇ ਮਿਆਰ (ਖੁਰਾਕ ਕਾਰੋਬਾਰਾਂ ਦਾ ਲਾਇਸੈਂਸ ਅਤੇ ਰਜਿਸਟ੍ਰੇਸ਼ਨ) ਰੈਗੂਲੇਸ਼ਨ, 2011 ਤਹਿਤ ਕਾਰੋਬਾਰੀਆਂ ਲਈ ਸਾਫ-ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਨੂੰ ਸੁਰੱਖਿਅਤ ਰੱਖਣ ਦੇ ਮਿਆਰ ਤੈਅ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles